ਸਰਕਾਰੀ ਦਫ਼ਤਰਾਂ ਵਿਚ ਪੰਜਾਬੀ ਯਕੀਨੀ ਬਨਾਉਣ ਲਈ ਭਾਸ਼ਾ ਵਿਭਾਗ ਵੱਲੋਂ ਕੀਤੀ ਗਈ ਸਪੈਸ਼ਲ ਚੈਕਿੰਗ

ਸਰਕਾਰੀ ਦਫ਼ਤਰਾਂ ਵਿਚ ਪੰਜਾਬੀ ਯਕੀਨੀ ਬਨਾਉਣ ਲਈ ਭਾਸ਼ਾ ਵਿਭਾਗ ਵੱਲੋਂ ਕੀਤੀ ਗਈ ਸਪੈਸ਼ਲ ਚੈਕਿੰਗ


ਰਾਜਪੁਰਾ(ਤਰੁਣ ਸ਼ਰਮਾ) 27 ਫਰਵਰੀ:ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ ਦੀ ਚਾਰ ਮੈਂਬਰੀ ਟੀਮ ਡਿਪਟੀ ਡਾਇਰੈਕਟਰ ਸ੍ਰੀਮਤੀ ਵੀਰਪਾਲ ਕੌਰ, ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਚੰਦਨਦੀਪ ਕੌਰ, ਸ੍ਰੀਮਤੀ ਨਵਨੀਤ ਕੌਰ ਅਤੇ ਸ੍ਰੀ ਗੁਰਮੇਲ ਸਿੰਘ ਵਲੋਂ ਦਫ਼ਤਰੀ ਕੰਮ ਕਾਜ ਪੰਜਾਬੀ ਭਾਸ਼ਾ ਵਿਚ ਕਰਨ ਨੂੰ ਯਕੀਨੀ ਬਨਾਉਣ ਲਈ ਰਾਜਪੁਰਾ ਦੀ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਦਫ਼ਤਰਾਂ ਦੀ ਵਿਸ਼ੇਸ਼ ਤੌਰ 'ਤੇ ਚੈਕਿੰਗ ਕੀਤੀ ਗਈ।
ਟੀਮ ਵਲੋਂ ਉਪ ਖਜ਼ਾਨਾ ਦਫਤਰ, ਆਬਕਾਰੀ ਤੇ ਕਰ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਬਲਾਕ ਪ੍ਰਾਇਮਰੀ ਸਿਖਿਆ ਦੇ ਵਿਭਾਗਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੱਤਰ ਵਿਹਾਰ, ਹਸਤਾਖਰ ਅਤੇ ਹੋਰ ਦਫ਼ਤਰੀ ਕੰਮ ਕਾਜ ਪੰਜਾਬੀ ਭਾਸ਼ਾ ਵਿਚ ਕਰਨਾ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀਮਤੀ ਚੰਦਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਨ ਲਈ ਵਿਭਾਗ ਵੱਲੋਂ ਲਗਾਤਾਰ ਸਰਕਾਰੀ ਦਫ਼ਤਰਾਂ, ਕਾਰਪੋਰੇਸ਼ਨਾਂ, ਬੋਰਡਾਂ ਆਦਿ ਦੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਬਹੁਤ ਯਤਨਸ਼ੀਲ ਹੈ ਅਤੇ ਪੰਜਾਬ ਰਾਜ ਭਾਸ਼ਾ ਐਕਟ 1967 (ਤਰਮੀਮ ਐਕਟ 2008) ਅਨੁਸਾਰ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਦਫ਼ਤਰੀ ਕੰਮ ਕਾਜ ਲਈ ਪੰਜਾਬੀ ਭਾਸ਼ਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਨਾਉਣ

Comments

Popular posts from this blog

ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਡਾ ਬਲਬੀਰ ਸਿੰਘ ਨੇ ਕੀਤੀ ਵਰਕਰ ਮਿਲਣੀ

ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੀ ਸ਼ਸ਼ੀ ਬਾਲਾ ਪੰਜਾਬ ਨਰਸਿਜ ਰਜਿਸਟਰੇਸ਼ਨ ਕੌਂਸਲ ਦੇ ਮੈਂਬਰ ਨਿਯੁਕਤ

ਸ੍ਰ ਹਰਪ੍ਰੀਤ ਸਿੰਘ ਹੀਰਾ ਨੂੰ ਐਮ ਐਲ ਏ ਨੀਨਾ ਮਿੱਤਲ ਜੀ ਨੇ ਉਹਨਾ ਦਾ ਤਜਰਬਾ ਦੇਖਦੇ ਹੋਏ ਸੋਸ਼ਲ ਮੀਡੀਆ ਕੋਆਰਡੀਨੇਟਰ ਲਗਾਇਆ