ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਕਿਉਂ ਨਹੀਂ ਕੀਤਾ ਕਿਸਾਨਾਂ ਦੇ ਹੱਕਾਂ ਵਿੱਚ ਮਤਾ ਪੇਸ਼: ਨਿਰਭੈ ਸਿੰਘ ਕੰਬੋਜ਼

 ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਕਿਉਂ ਨਹੀਂ ਕੀਤਾ ਕਿਸਾਨਾਂ ਦੇ ਹੱਕਾਂ ਵਿੱਚ ਮਤਾ ਪੇਸ਼:  ਨਿਰਭੈ ਸਿੰਘ ਕੰਬੋਜ਼



ਰਾਜਪੁਰਾ(ਤਰੁਣ ਸ਼ਰਮਾ )ਪਟਿਆਲਾ ਜ਼ਿਲ੍ਹਾ ਦਿਹਾਤੀ ਦੇ ਯੂਥ ਕਾਂਗਰਸ ਦੇ ਪ੍ਰਧਾਨ ਨਿਰਭੈ ਸਿੰਘ ਕੰਬੋਜ਼ ਮਿਲਟੀ ਨੇ ਅੱਜ ਪ੍ਰੈਸ ਨਾਲ ਗੱਲ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਸਰਕਾਰ ਅਤੇ vਖੱਟੜ ਸਰਕਾਰ ਦੋਨੋ ਕਿਸਾਨ ਵਿਰੋਧੀ ਹਨ, ਦੋਨਾਂ ਸਰਕਾਰਾਂ ਨੇ ਕਿਸਾਨਾਂ ਉੱਤੇ ਜ਼ੁਲਮ ਕਰ ਰਹੀਆਂ ਹਨ। ਇਕ ਪਾਸੇ ਦਿੱਲੀ ਪਹੁੰਚੇ ਕਿਸਾਨਾਂ ਨੂੰ ਖਾਰਾ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਦਿੱਲੀ ਸਰਕਾਰ ਨੇ ਕਿਸਾਨਾਂ ਦੀ ਸਾਰ ਤੱਕ ਨਹੀਂ ਲੀਤੀ।


ਕੇਜਰੀਵਾਲ ਸਰਕਾਰ ਨੇ ਵਿਧਾਨ ਸਭਾ ਵਿੱਚ ਵੀ ਕਿਸਾਨਾਂ ਵਿਰੋਧੀ ਰੁੱਖ ਰੱਖਿਆ, ਕੇਂਦਰ ਸਰਕਾਰ ਵੱਲੋ ਬਣਾਏ ਕਾਲੇ ਕਾਨੂੰਨਾ ਦਾ ਪੱਖ ਰੱਖਿਆ, ਅਤੇ ਕਾਲੇ ਕਾਨੂੰਨ ਦੇ ਖਿਲਾਫ ਕੋਈ ਵੀ ਮਤਾ ਪੇਸ਼ ਨਹੀਂ ਕੀਤਾ। ਇਸ ਦੇ ਉਲਟ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜੀ ਆ, ਕੇਂਦਰ ਦੇ ਕਾਲੇ ਕਾਨੂੰਨ ਖਿਲਾਫ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ। ਪੰਜਾਬ ਦੀ ਜਨਤਾ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕਾਂ ਤੋਂ ਸਵਾਲ ਪੁੱਛਣੇ ਚਾਹੀਦੇ ਕਿ ਕਿਓ ਦਿੱਲੀ ਵਿੱਚ ਆਮ ਆਦਮੀ ਪਾਰਟੀ ਕਿਸਾਨਾਂ ਉੱਤੇ ਜ਼ੁਲਮ ਕਰ ਰਹੀ ਅਤੇ ਕਿਉਂ ਨਹੀਂ ਦਿੱਲੀ ਵਿਧਾਨ ਸਭਾ ਵਿੱਚ ਕਿਸਾਨਾਂ ਦੇ ਹੱਕਾਂ ਲਈ ਬਿੱਲ ਨਹੀਂ ਲਿਆਏ ਗਏ। ਦੂਜੇ ਪਾਸੇ ਹਰਿਆਣਾ ਦੀ ਖੱਟੜ ਸਰਕਾਰ ਕਿਸਾਨਾਂ ਉੱਤੇ ਜ਼ੁਲਮ ਕਮਾ ਰਹੀ ਹੈ ਓਹਨਾਂ ਉੱਤੇ ਲਾਠੀਚਾਰਜ ਕੀਤਾ, ਅਥਰੂ ਗੈਸ ਦੇ ਗੋਲੇ ਸਿੱਟੇ, ਪਾਣੀ ਦੀ ਬੁਛਾੜਾਂ ਵਹਾਈ ਗਈਆ ਅਤੇ ਧੱਕੇ ਨਾਲ ਪਰਚੇ ਦਰਜ ਕੀਤੇ ਗਏ।


ਇਸ ਦੇ ਖਿਲਾਫ ਪੰਜਾਬ ਯੂਥ ਕਾਂਗਰਸ ਕੱਲ ਚੰਡੀਗੜ੍ਹ ਵਿਖੇ ਖੱਟੜ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੀ ਹੈ। ਪਟਿਆਲਾ ਜਿਲ੍ਹੇ ਤੋਂ ਵੀ ਨਿਰਭੈ ਸਿੰਘ ਕੰਬੋਜ਼ ਮਿਲਟੀ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਇਸ ਵਿੱਚ ਹਿੱਸਾ ਲੈਣਗੇ।

Comments

Popular posts from this blog

ਐਮ ਐਲ ਏ ਰਾਜਪੁਰਾ ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਡਾ ਬਲਬੀਰ ਸਿੰਘ ਨੇ ਕੀਤੀ ਵਰਕਰ ਮਿਲਣੀ

ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੀ ਸ਼ਸ਼ੀ ਬਾਲਾ ਪੰਜਾਬ ਨਰਸਿਜ ਰਜਿਸਟਰੇਸ਼ਨ ਕੌਂਸਲ ਦੇ ਮੈਂਬਰ ਨਿਯੁਕਤ

ਸ੍ਰ ਹਰਪ੍ਰੀਤ ਸਿੰਘ ਹੀਰਾ ਨੂੰ ਐਮ ਐਲ ਏ ਨੀਨਾ ਮਿੱਤਲ ਜੀ ਨੇ ਉਹਨਾ ਦਾ ਤਜਰਬਾ ਦੇਖਦੇ ਹੋਏ ਸੋਸ਼ਲ ਮੀਡੀਆ ਕੋਆਰਡੀਨੇਟਰ ਲਗਾਇਆ