ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਮੋਟਰਸਾਈਕਲ ਨਾਲ ਟਰਕਾਈ ਕਾਰ, ਇਕ ਜ਼ਖ਼ਮੀ
ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਮੋਟਰਸਾਈਕਲ ਨਾਲ ਟਰਕਾਈ ਕਾਰ, ਇਕ ਜ਼ਖ਼ਮੀ
ਭੋਗਪੁਰ ( ਗੁਰਦੀਪ ਸਿੰਘ ਹੋਠੀ )
ਪਿਛਲੇ ਦਿਨੀਂ ਜਲੰਧਰ ਜੰਮੂ ਕੌਮੀ ਸ਼ਾਹ ਮਾਰਗ ਤੇ ਥਾਣਾ ਭੋਗਪੁਰ ਦੇ ਪਿੰਡ ਜੱਲੋਵਾਲ ਕਲੋਨੀ ਨੇੜੇ ਇਕ ਕਾਰ ਤੇ ਮੋਟਰਸਾਈਕਲ ਨਾਲ ਟਕਰਾ ਜਾਣ ਕਾਰਨ ਮੋਟਰਸਾਈਕਲ ਚਾਲਕ ਦੇ ਗੰਭੀਰ ਰੂਪ ’ਚ ਜ਼ਖਮੀ ਹੋ ਜਾਣ ਦੀ ਖ਼ਬਰ ਹੈ। ਇਕੱਤਰ ਜਾਣਕਾਰੀ ਅਨੁਸਾਰ ਪਰਮਵੀਰ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਮਾਣਕਢੇਰੀ ਜੋ ਕਿ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਵੱਲ ਜਾ ਰਿਹਾ ਸੀ ਜਦੋਂ ਇਹ ਕਾਰ ਚਾਲਕ ਕਾਲਾ ਬੱਕਰਾ ਤੋਂ ਕੁਝ ਅੱਗੇ ਪਿੰਡ ਜੱਲੋਵਾਲ ਕਲੋਨੀ ਨੇੜੇ ਪੁੱਜਾ ਤਾਂ ਕਾਰ ਚਾਲਕ ਨੂੰ ਅਚਾਨਕ ਨੀਂਦ ਆਉਣ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇਕ ਮੋਟਰਸਾਈਕਲ ਚਾਲਕ ਨਾਲ ਜਾ ਟਕਰਾਈ ਅਤੇ ਕਾਰ ਪਲਟ ਕੇ ਸੜਕ ਕਿਨਾਰੇ ਜਾ ਡਿੱਗੀ।ਇਸ ਹਾਦਸੇ ਕਾਰਨ ਮੋਟਰਸਾਈਕਲ ਚਾਲਕ ਮੁਹੰਮਦ ਰਫੀਕ ਪੁੱਤਰ ਨਜ਼ੀਰ ਅਹਿਮਦ ਵਾਸੀ ਪਿੰਡ ਜੱਲੋਵਾਲ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ। ਹਾਦਸੇ ਵਾਲੀ ਥਾਂ ’ਤੇ ਇਕੱਤਰ ਲੋਕਾਂ ਵੱਲੋਂ ਜ਼ਖ਼ਮੀ ਮੁਹੰਮਦ ਰਫੀਕ ਨੂੰ ਕਾਲਾ ਬੱਕਰਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦੀ ਹਾਲਤ ਨੂੰ ਗੰਭੀਰ ਦੇਖਦਿਆਂ ਹਸਪਤਾਲ ਪ੍ਰਸ਼ਾਸਨ ਵੱਲੋਂ ਉਸ ਨੂੰ ਸਿਵਲ ਹਸਪਤਾਲ ਜਲੰਧਰ ਲਈ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਸ ਚੌਂਕੀ ਪਚਰੰਗਾ ਦੇ ਇੰਚਾਰਜ ਸੁਖਦੇਵ ਅਤੇ ਹੋਰ ਕਰਮਚਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Comments
Post a Comment